News
22, Aug 2024
ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ
ਭਾਰਤ ਗਰੁੱਪ ਆਫ਼ ਕਾਲਜਿਜ਼, ਸਰਦੂਲਗੜ੍ਹ ਵਿਖੇ ਸੈਸ਼ਨ 2024 ਦੇ ਵਿਦਿਆਰਥੀਆਂ ਲਈ ਇੱਕ ਸ਼ੁਰੂਆਤੀ ਸੈਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸ਼੍ਰੀ ਰਾਜੇਸ਼ ਗਰਗ ,ਸੀ ਈ ਓ ਅਤੇ ਸ਼੍ਰੀ ਮੋਹਿਤ ਜੈਨ, ਐਡਮਿਸ਼ਨ ਡਾਇਰੈਕਟਰ , ਭਾਰਤ ਗਰੁੱਪ, ਨੇ ਇਸ ਮੌਕੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਡਾਇਰੈਕਟਰ-ਪ੍ਰਿੰਸੀਪਲ ਡਾ. ਗੀਤੇਸ਼ ਗੋਗਾ , ਡੀਨ, ਵੱਖ-ਵੱਖ ਵਿਭਾਗਾਂ ਦੀ ਫੈਕਲਟੀ ਅਤੇ ਵਿਦਿਆਰਥੀ ਇਸ ਮੌਕੇ ਸ਼ਾਮਿਲ ਸਨ । ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਦੀਪ ਜਲਾ ਕੇ ਕੀਤੀ ਗਈ।
ਡਾਇਰੈਕਟਰ -ਪ੍ਰਿੰਸੀਪਲ ਨੇ ਸਾਰਿਆਂ ਦਾ ਸਵਾਗਤ ਕਰਦੇ ਹੋਏ ਤੇ ਕਾਲਜ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਕਾਲਜ ਮਾਨਸਾ ਜਿਲ੍ਹੇ ਦਾ ਇੱਕੋ ਇੱਕ ਕਾਲਜ ਜਿਸ ਵਿਚ ਇੰਜੀਨੀਅਰਿੰਗ, ਮੈਨੇਜਮੈਂਟ ,ਕੰਪਿਊਟਰ ,ਸਾਇੰਸ, ਐਜੂਕੇਸ਼ਨ, ਅਤੇ ਪੈਰਾਮੈਡੀਕਲ ਦੇ ਕੋਰਸ ਕਰਵਾਏ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕਾਲਜ 15 ਸਾਲ ਪੁਰਾਣਾ ਹੈ ਤੇ ਇਸ ਦੀ ਮਾਨਤਾ ਐੱਮਆਰਐੱਸ-ਪੀ ਟੀ ਯੂ ,ਬਠਿੰਡਾ ਤੇ ਏਆਈਸੀਟੀਈ ,ਨਵੀਂ ਦਿੱਲੀ ਤੋਂ ਹੈ।
ਵੱਖ-ਵੱਖ ਵਿਭਾਗਾਂ ਦੇ ਡੀਨ ਨੇ ਸਾਰੇ ਵਿਦਿਆਰਥੀਆਂ ਨੂੰ ਕੋਰਸਾਂ ਅਤੇ ਵਿਸ਼ਿਆਂ ਦੇ ਅਧਿਆਪਕਾਂ ਨਾਲ ਜਾਣੂ ਕਰਵਾਇਆ।ਵਿਦਿਆਰਥੀਆਂ ਲਈ ਰੰਗਾ ਰੰਗ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਣਿਤ ਕੀਤਾ ਗਿਆ।
ਡਾਇਰੈਕਟਰ-ਪ੍ਰਿੰਸੀਪਲ ਨੇ ਅੰਤ ਵਿੱਚ ਪ੍ਰੋਗਰਾਮ ਵਿੱਚ ਆਏ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ ਸ਼ੁਰੂ ਹੋ ਗਈਆਂ ਹਨ ।ਉਨ੍ਹਾਂ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਨਿਯਮਾਂ ਅਤੇ ਅਨੁਸ਼ਾਸਨ ਦੀ ਪਾਲਣਾ ਕਰਦਿਆਂ ਪੜ੍ਹਾਈ ਕਰਨ ਦੀ ਅਪੀਲ ਕੀਤੀ।
-
Attachments :-
- Click Here To View
- Click Here To View