News
29, May 2024
ਪੁੱਕਾ ਨੇ ਮਨਾਇਆ ਆਪਣਾ 8ਵਾਂ ਸਥਾਪਨਾ ਦਿਵਸ
ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਟ ਐਸੋਸੀਏਸ਼ਨ (ਪੁਟੀਆ) ਦੇ ਸਹਿਯੋਗ ਨਾਲ ਆਪਣਾ 8ਵਾਂ ਸਥਾਪਨਾ ਦਿਵਸ ਮਨਾਇਆ। ਸ: ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ, ਪੰਜਾਬ ਅਤੇ ਸ: ਸਤਨਾਮ ਸਿੰਘ ਸੰਧੂ ਰਾਜ ਸਭਾ ਮੈਂਬਰ, ਪੈਟਰਨ, ਜੁਆਇੰਟ ਐਸੋਸੀਏਸ਼ਨ ਆਫ ਕਾਲਜਿਜ਼ (ਜੈਕ) ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਦੀਪ ਜਲਾ ਕੇ ਕੀਤੀ ਗਈ। ਡਾ: ਅੰਸ਼ੂ ਕਟਾਰੀਆ, ਪ੍ਰਧਾਨ, ਪੱਕਾ, ਕੋ-ਚੇਅਰਮੈਨ ਜੈਕ ਅਤੇ ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ,ਚੰਡੀਗੜ੍ਹ ਨੇ ਸਮਾਗਮ ਦਾ ਆਯੋਜਨ ਕੀਤਾ।
ਸ੍ਰੀ ਰਾਜੇਸ਼ ਗਰਗ,ਸੀ.ਈ.ਓ.,ਭਾਰਤ ਗਰੁੱਪ ਆਫ਼ ਕਾਲਜਿਜ਼, ਸਰਦੂਲਗੜ੍ਹ, ਮਾਨਸਾ (ਪੁੱਕਾ ਮੈਂਬਰ) ਵੀ ਇਸ ਸਮਾਗਮ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪੁੱਕਾ ਦੀਆਂ ਸੱਤ ਸਾਲਾਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ ਗਿਆ ਅਤੇ 8ਵੇਂ ਸਾਲ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਵਿੱਚ ਵਿਦਿਅਕ ਸਮੱਸਿਆਵਾਂ 'ਤੇ ਵੀ ਚਰਚਾ ਕੀਤੀ ਗਈ |ਸ: ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਨੇ ਵਧਾਈ ਦਿੰਦੇ ਹੋਏ ਚੋਣਾਂ ਤੋਂ ਬਾਅਦ ਅਜਿਹੇ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਲਗਭਗ 150 ਚੇਅਰਮਨਾਂ ਅਤੇ ਵਾਈਸ ਚਾਂਸਲਰਾਂ ਨੇ ਭਾਗ ਲਿਆ।
-
Attachments :-
- Click Here To View