Info@bgc.edu.in | 97794-20800, 97795-20800

News Detail

  • Home
  • News
  • ਭਾਰਤ ਗਰੁੱਪ ਆਫ਼ ਕਾਲਜਿਜ਼ ਦੀ ਬਾਸਕਟਬਾਲ ਟੀਮ ਨੇ ਇੰਟਰ-ਕਾਲਜ ਚੈਂਪੀਅਨਸ਼ਿਪ ਵਿੱਚ ਹਾਸਲ ਕੀਤਾ ਦੂਜਾ ਸਥਾਨ

News

 ਭਾਰਤ ਗਰੁੱਪ ਆਫ਼ ਕਾਲਜਿਜ਼ ਦੀ ਬਾਸਕਟਬਾਲ ਟੀਮ ਨੇ ਇੰਟਰ-ਕਾਲਜ ਚੈਂਪੀਅਨਸ਼ਿਪ ਵਿੱਚ ਹਾਸਲ ਕੀਤਾ ਦੂਜਾ ਸਥਾਨ
23, Oct 2026

ਭਾਰਤ ਗਰੁੱਪ ਆਫ਼ ਕਾਲਜਿਜ਼ ਦੀ ਬਾਸਕਟਬਾਲ ਟੀਮ ਨੇ ਇੰਟਰ-ਕਾਲਜ ਚੈਂਪੀਅਨਸ਼ਿਪ ਵਿੱਚ ਹਾਸਲ ਕੀਤਾ ਦੂਜਾ ਸਥਾਨ

22 ਅਕਤੂਬਰ, 2026

ਭਾਰਤ ਗਰੁੱਪ ਆਫ਼ ਕਾਲਜਿਜ਼, ਸਰਦੂਲਗੜ੍ਹ ਦੀ ਬਾਸਕਟਬਾਲ ਟੀਮ ਨੇ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਟੀਮ ਨੇ ਬਾਬਾ ਫ਼ਰੀਦ ਕਾਲਜ ਦੀ ਟੀਮ ਨੂੰ 13 ਅੰਕਾਂ ਦੇ ਫ਼ਰਕ ਨਾਲ ਹਰਾਇਆ। ਇਸ ਤੋਂ ਪਹਿਲਾਂ ਟੀਮ ਨੇ ਐੱਸ.ਪੀ.ਐੱਸ.ਬੀ. ਗਿੱਦੜਬਾਹਾ ਦੀ ਟੀਮ ਨੂੰ 25 ਅੰਕਾਂ ਦੇ ਵੱਡੇ ਫ਼ਰਕ ਨਾਲ ਮਾਤ ਦੇ ਕੇ ਫਾਈਨਲ ਵਿੱਚ ਜਗ੍ਹਾ ਬਣਾਈ, ਜਿੱਥੇ ਉਸ ਦਾ ਮੁਕਾਬਲਾ ਐਮ.ਆਰ.ਐੱਸ.ਪੀ.ਟੀ.ਯੂ. ਬਠਿੰਡਾ ਦੀ ਟੀਮ ਨਾਲ ਹੋਇਆ। ਟੀਮ ਦੇ ਸਾਰੇ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਲਈ ਵੀ ਕੁਆਲੀਫਾਈ ਕੀਤਾ।
ਮਾਣਯੋਗ ਡਾ. ਸੰਜੀਵ ਕੁਮਾਰ ਸ਼ਰਮਾ, ਵਾਈਸ ਚਾਂਸਲਰ, ਐਮ.ਆਰ.ਐੱਸ.ਪੀ.ਟੀ.ਯੂ. ਬਠਿੰਡਾ ਨੇ ਇਸ ਪ੍ਰਾਪਤੀ 'ਤੇ ਟੀਮ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੀ ਮਿਹਨਤ ਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ।

ਸ੍ਰੀ ਰਾਜੇਸ਼ ਗਰਗ, ਸੀਈਓ ਅਤੇ ਸ੍ਰੀ ਮੋਹਿਤ ਜੈਨ, ਐਡਮਿਸ਼ਨ ਡਾਇਰੈਕਟਰ, ਭਾਰਤ ਗਰੁੱਪ ਨੇ ਬਾਸਕਟਬਾਲ ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਸਫ਼ਲਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਵਿਕਸਿਤ ਗੁਣ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਡਾ. ਸੁਖਵਿੰਦਰ ਸਿੰਘ ਜੌਲੀ , ਡਾਇਰੈਕਟਰ-ਪ੍ਰਿੰਸੀਪਲ ਨੇ ਬਾਸਕਟਬਾਲ ਟੀਮ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਖਿਡਾਰੀਆਂ ਅਤੇ ਕੋਚ ਸਾਹਿਬਾਨ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੀ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ਦਿੱਤੀਆਂ।ਖਿਡਾਰੀਆਂ ਦੀ  ਇਸ ਸਫ਼ਲਤਾ ਅਤੇ ਸਖ਼ਤ ਮਿਹਨਤ ਵਿੱਚ ਕੋਚ ਸ੍ਰੀ ਸੁਰਿੰਦਰ ਸਿੰਘ ਅਤੇ ਸ੍ਰੀ ਲਵਪ੍ਰੀਤ ਸਿੰਘ ਦਾ ਅਹਿਮ ਯੋਗਦਾਨ ਰਿਹਾ।

Attachments :-